ਲੋਕ ਸੋਸ਼ਲ ਮੀਡੀਆ ਖ਼ਬਰ ਜਾਂ ਅਫ਼ਵਾਹ 'ਤੇ ਬਿਨ੍ਹਾਂ ਪੜਤਾਲ ਕੀਤੇ ਯਕੀਨ ਨਾ ਕਰਨ - DC ਡਾ. ਪ੍ਰੀਤੀ ਯਾਦਵ

ਪਟਿਆਲਾ, 9 ਮਈ (ਅਮਨਦੀਪ ਸਿੰਘ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਸੋਸ਼ਲ ਮੀਡੀਆ ਉਪਰ ਜਾਂ ਕਿਸੇ ਹੋਰ ਵੱਲੋਂ ਫੈਲਾਈ ਖ਼ਬਰ ਜਾਂ ਅਫ਼ਵਾਹ ਉਪਰ ਅੱਖਾਂ ਬੰਦ ਕਰਕੇ ਯਕੀਨ ਨਾ ਕਰਨ ਅਤੇ ਨਾ ਹੀ ਉਸ ਨੂੰ ਬਿਨ੍ਹਾਂ ਪੜਤਾਲ ਕੀਤੇ ਫਾਰਵਰਡ ਕਰਨ ਜਾਂ ਨਾ ਹੀ ਅੱਗੇ ਫੈਲਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਨਿਵਾਸੀ ਹਰ ਤਰ੍ਹਾਂ ਦੀ ਪੁਖ਼ਤਾ ਜਾਣਕਾਰੀ ਲਈ ਡਿਪਟੀ ਕਮਿਸ਼ਨਰ ਪਟਿਆਲਾ ਦੇ ਐਕਸ ਹੈਂਡਲ ਅਤੇ ਡਿਸਟ੍ਰਿਕਟ ਪਬਲਿਕ ਰਿਲੇਸ਼ਨਜ਼ ਅਫ਼ਸਰ (ਡੀ.ਪੀ.ਆਰ.ਓ) ਪਟਿਆਲਾ ਦੇ ਫੇਸਬੁਕ ਪੇਜ਼ ਉਪਰ ਨਜ਼ਰ ਰੱਖਣ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਦੇਸ਼ ਅੰਦਰ ਚੱਲ ਰਹੇ ਤਣਾਅ ਵਾਲੇ ਮਾਹੌਲ ਦੇ ਮੱਦੇਨਜ਼ਰ ਹਰ ਨਾਗਰਿਕ ਨੂੰ ਸੁਚੇਤ ਤੇ ਸਾਵਧਾਨ ਹੋਣ ਦੀ ਲੋੜ ਹੈ ਪਰੰਤੂ ਕਿਸੇ ਵੀ ਤਰ੍ਹਾਂ ਘਬਰਾਹਟ ਵਿੱਚ ਨਾ ਆਇਆ ਜਾਵੇ।