ਅੰਮ੍ਰਿਤਸਰ ਕੌਮੀ ਲੋਕ ਅਦਾਲਤ ਅਗਲੇ ਹੁਕਮਾਂ ਤੱਕ ਮੁਲਤਵੀ
ਅੰਮ੍ਰਿਤਸਰ, 9 ਮਈ (ਅਮਰਦੀਪ ਸਿੰਘ ਬੈਂਸ)-ਸਿਵਲ ਜੱਜ (ਸੀਨੀਅਰ ਡਵੀਜ਼ਨ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ) ਨੇ ਦੱਸਿਆ ਕਿ ਰਾਜ ਵਿਚ ਬਣੇ ਹਾਲਾਤ ਨੂੰ ਮੁੱਖ ਰੱਖਦੇ ਹੋਏ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਵਲੋਂ ਜਾਰੀ ਹਦਾਇਤਾਂ ਅਨੁਸਾਰ ਕੌਮੀ ਲੋਕ ਅਦਾਲਤ, ਜੋ ਕਿ 10 ਮਈ ਦਿਨ ਸ਼ਨਿਚਰਵਾਰ ਨੂੰ ਲਗਾਈ ਜਾਣੀ ਸੀ, ਹੁਣ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀ ਗਈ ਹੈ।