ਸੰਯੁਕਤ ਕਿਸਾਨ ਮੋਰਚਾ ਨੇ 15 ਦਿਨਾਂ ਲਈ ਧਰਨੇ, ਪ੍ਰਦਰਸ਼ਨ ਕੀਤੇ ਮੁਲਤਵੀ - ਡੱਲੇਵਾਲ
ਚੰਡੀਗੜ੍ਹ, 9 ਮਈ (ਅਜਾਇਬ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਪ੍ਰਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਦੱਸਿਆ ਕਿ ਦੇਸ਼ ਦੀ ਮੌਜੂਦਾ ਸਥਿਤੀ (ਅੰਦਰੂਨੀ ਅਤੇ ਬਾਹਰੀ) ਉਤੇ ਵਿਚਾਰ-ਵਟਾਂਦਰਾ ਕਰਕੇ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਨੀਤੀਆਂ ਅਤੇ ਹੋਰ ਨੀਤੀਆਂ ਨਾਲ ਸਰਕਾਰ ਨਾਲ ਮਤਭੇਦ ਹੋ ਸਕਦੇ ਹਨ ਪਰ ਸਾਰਿਆਂ ਲਈ ਦੇਸ਼ ਸਰਵਉੱਚ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸੰਯੁਕਤ ਕਿਸਾਨ ਮੋਰਚਾ ਦੇ ਉਲੀਕੇ ਪ੍ਰੋਗਰਾਮ ਧਰਨੇ, ਪ੍ਰਦਰਸ਼ਨ ਅਤੇ ਕਿਸਾਨ ਪੰਚਾਇਤਾਂ ਨੂੰ 15 ਦਿਨਾਂ ਲਈ ਮੁਲਤਵੀ ਕੀਤਾ ਗਿਆ ਹੈ।