JALANDHAR WEATHER

ਦੋਵਾਂ ਦੇਸ਼ਾਂ 'ਚ ਚੱਲ ਰਹੀ ਲੜਾਈ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਏ ਜਾਣਗੇ - ਮੈਨੇਜਰ

ਅਟਾਰੀ, (ਅੰਮ੍ਰਿਤਸਰ) 9 ਮਈ (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ ਅਟਾਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭਾਰਤ-ਪਾਕਿਸਤਾਨ ਦੋਹਾਂ ਦੇਸ਼ਾਂ ਦਰਮਿਆਨ ਚੱਲ ਰਹੀ ਲੜਾਈ ਕਾਰਨ ਸਰਹੱਦੀ ਪਿੰਡਾਂ ਦੇ ਗੁਰਧਾਮਾ ਵਿੱਚ ਬਿਰਾਜਮਾਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸੁਰੱਖਿਅਤ ਸਥਾਨਾਂ ਤੇ ਲੈ ਕੇ ਜਾਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਜੀ ਦੇ ਜਥੇਦਾਰ ਰਜਿੰਦਰ ਸਿੰਘ ਅਟਾਰੀ ਦੀ ਡਿਊਟੀ ਲਗਾਈ ਗਈ ਹੈ, ਜਿਨਾਂ ਵੱਲੋਂ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਦੇ ਮੈਨੇਜਰ ਹਰਵਿੰਦਰ ਸਿੰਘ ਵੇਰਕਾ ਨੂੰ ਨਾਲ ਲੈ ਕੇ 50 ਸਰੂਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਕੱਠੇ ਕੀਤੇ ਗਏ ਹਨ। ਮੈਨੇਜਰ ਰਜਿੰਦਰ ਸਿੰਘ ਅਟਾਰੀ ਅਤੇ ਹਰਵਿੰਦਰ ਸਿੰਘ ਵੇਰਕਾ ਨੇ ਗੱਲਬਾਤ ਕਰਦੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਰੱਖਿਅਤ ਰੱਖੇ ਜਾ ਸਕਣ ਤਾਂ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਅਨਮੋਲਦੀਪ ਸਿੰਘ, ਰਾਜਦੀਪ ਸਿੰਘ, ਬਲਵਿੰਦਰ ਸਿੰਘ ਝਬਾਲ ਅਤੇ ਹੋਰ ਪ੍ਰਚਾਰਕ ਮੌਜੂਦ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ