JALANDHAR WEATHER

ਨਸ਼ਿਆਂ ਦੇ ਖਾਤਮੇ ਲਈ ਸੰਸਥਾਵਾਂ ਅੱਗੇ ਆਉਣ -ਡੀ.ਐਸ.ਪੀ. ਗੁਰਬਿੰਦਰ ਸਿੰਘ

ਤਪਾ ਮੰਡੀ, 9 ਮਈ (ਵਿਜੇ ਸ਼ਰਮਾ)-ਪੁਲਿਸ ਜ਼ਿਲ੍ਹਾ ਬਰਨਾਲਾ ਦੇ ਮੁਖੀ ਮੁਹੰਮਦ ਸਰਫਰਾਜ਼ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੁੱਧ ਨਸ਼ਿਆਂ ਵਿਰੁੱਧ ਜੋ ਬੀੜਾ ਚੁੱਕਿਆ ਹੋਇਆ ਹੈ। ਉਸ ਦੇ ਪੂਰਨ ਖਾਤਮੇ ਲਈ ਇਲਾਕੇ ਦੀਆਂ ਸੰਸਥਾਵਾਂ ਦਾ ਅੱਗੇ ਆਉਣਾ ਜ਼ਰੂਰੀ ਹੈ। ਇਹ ਸ਼ਬਦ ਸਬ ਡਿਵੀਜ਼ਨ ਤਪਾ ਦੇ ਡੀਐਸਪੀ ਗੁਰਬਿੰਦਰ ਸਿੰਘ ਵੱਲੋਂ ਸ੍ਰੀ ਗੀਤਾ ਭਵਨ ਵਿਖੇ ਨਸ਼ਿਆਂ ਦੇ ਸਬੰਧ ਵਿੱਚ ਸ਼ਹਿਰ ਦੀਆਂ ਧਾਰਮਿਕ ਸਮਾਜਿਕ ਸੰਸਥਾਵਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ ਲਗਾਤਾਰ ਜਾਰੀ ਰਹੇਗੀ ਜਿਸ ਵਿਚ ਸ਼ਹਿਰ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ ਤਾਂ ਜੋ ਸਬ ਡਿਵੀਜ਼ਨ ਤਪਾ ਨੂੰ ਨਸ਼ਿਆਂ ਤੋਂ ਮੁਕਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਦੀ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ । ਸ਼ਹਿਰ ਦੀਆਂ ਸੰਸਥਾਵਾਂ ਦੇ ਆਗੂਆਂ ਨੇ ਪੁਲਿਸ ਨੂੰ ਭਰੋਸਾ ਦਵਾਇਆ ਕਿ ਨਸ਼ਿਆਂ ਦੇ ਖਾਤਮੇ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸ ਕਰਕੇ ਨੌਜਵਾਨ ਪੀੜੀ ਨੂੰ ਬਚਾਇਆ ਜਾ ਸਕੇ।ਇਸ ਮੌਕੇ ਸਮਾਜਸੇਵੀ ਡਾ ਬਾਲ ਚੰਦ ਬਾਂਸਲ , ਸਾਬਕਾ ਪ੍ਰਧਾਨ ਤਰਲੋਚਨ ਬਾਂਸਲ, ਵਪਾਰ ਮੰਡਲ ਦੇ ਆਗੂ ਦੀਪਕ ਬਾਂਸਲ, ਸਰਪੰਚ ਕੁਲਵਿੰਦਰ ਸਿੰਘ ਕਿੰਦੀ , ਗੁਰਮੀਤ ਸਿੰਘ ਰੋਡ , ਸਟੇਟ ਐਵਾਰਡੀ ਪਵਨ ਬਤਾਰਾ, ਸਾਬਕਾ ਪ੍ਰਧਾਨ ਮਦਨ ਗਰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਸਥਾਵਾਂ ਦੇ ਆਗੂ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ