ਭਾਰਤ-ਪਾਕਿ ਸਰਹੱਦ 'ਤੇ ਸਥਿਤ ਗੁ. ਬਾਬਾ ਸਿੱਧ ਸੁੰਹ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਗੁ. ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਸੁਸ਼ੋਭਿਤ

ਡੇਰਾ ਬਾਬਾ ਨਾਨਕ 9 ਮਈ (ਹੀਰਾ ਸਿੰਘ ਮਾਂਗਟ)-ਭਾਰਤ ਪਾਕਿਸਤਾਨ ਵਿਚਾਲੇ ਛਿੜੀ ਜੰਗ ਨੂੰ ਲੈ ਕੇ ਭਾਰਤ ਪਾਕਿਸਤਾਨ ਸਰਹੱਦ ਉਤੇ ਸਥਿਤ ਗੁਰਦੁਆਰਾ ਬਾਬਾ ਸਿੱਧ ਸੁੰਹ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਪੂਰੀ ਮਾਨ ਮਰਿਆਦਾ ਅਨੁਸਾਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੇ ਮੈਨੇਜਰ ਸਤਨਾਮ ਸਿੰਘ ਗੋਸਲ ਵੱਲੋਂ ਗੁਰਦੁਆਰਾ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸੁਸ਼ੋਭਿਤ ਕੀਤੇ ਗਏ।
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮੈਨੇਜਰ ਸਤਨਾਮ ਸਿੰਘ ਗੋਸਲ ਨੇ ਦੱਸਿਆ ਕਿ ਭਾਰਤ ਪਾਕਿਸਤਾਨ ਵਿਚਾਲੇ ਵਧੇ ਤਨਾਵ ਨੂੰ ਲੈ ਕੇ ਭਾਰਤ ਪਾਕਿਸਤਾਨ ਜੀਰੋ ਲਾਈਨ ਉੱਪਰ ਸਥਿਤ ਗੁਰਦੁਆਰਾ ਬਾਬਾ ਸਿੱਧ ਸੁੰਹ ਵਿੱਚ ਦੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਤ ਸਨ ਜਿਨਾਂ ਨੂੰ ਮਾਨ ਮਰਿਆਦਾ ਸਹਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸੁਸ਼ੋਭਿਤ ਕੀਤਾ ਗਿਆ ਹੈ।ਇਸ ਮੌਕੇ ਉਹਨਾਂ ਬਾਰਡਰ ਦੇ ਨੇੜੇ ਨਜ਼ਦੀਕ ਗੁਰਦੁਆਰਾ ਸਾਹਿਬ ਪਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਜਾਵੇ ਜਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਡੇਰਾ ਬਾਬਾ ਨਾਨਕ ਨਾਲ ਸੰਪਰਕ ਕੀਤਾ ਜਾਵੇ।