ਪ੍ਰਸ਼ਾਸਨ ਨੂੰ ਸਹਿਯੋਗ ਦਿੰਦਿਆਂ ਕਈ ਥਾਵਾਂ 'ਤੇ ਤਪਾ ਸ਼ਹਿਰ ਵਿੱਚ ਬਲੈਕ ਆਊਟ
ਤਪਾ ਮੰਡੀ, 9 ਮਈ (ਵਿਜੇ ਸ਼ਰਮਾ) -ਭਾਰਤ ਵੱਲੋਂ ਪਾਕਿਸਤਾਨ ਨੂੰ ਸਬਕ ਸਿਖਾਉਣ ਦੇ ਇਰਾਦੇ ਨਾਲ ਪ੍ਰਸ਼ਾਸਨ ਨੂੰ ਸਹਿਯੋਗ ਕਰਦਿਆਂ ਸ਼ਹਿਰ ਦੇ ਵਸਨੀਕਾਂ ਵੱਲੋਂ ਘਰਾਂ ਦੀਆਂ ਲਾਈਟਾਂ ਬੰਦ ਕਰਕੇ ਪੂਰੀ ਤਰ੍ਹਾਂ ਬਲੈਕ ਆਊਟ ਕੀਤਾ ਗਿਆ ਹੈ। ਸ਼ਹਿਰ ਦੇ ਵਸਨੀਕਾਂ ਨੇ ਕਿਹਾ ਕਿ ਅਸੀਂ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਕਰ ਰਹੇ ਹਾਂ ਅਤੇ ਦੇਸ਼ ਦੀ ਫੌਜ ਤੇ ਸਾਨੂੰ ਮਾਣ ਹੈ।