ਅੰਤਰਰਾਸ਼ਟਰੀ ਮੁਦਰਾ ਫੰਡ ਵਲੋਂ ਪਾਕਿਸਤਾਨ ਲਈ 1 ਬਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ

ਨਵੀਂ ਦਿੱਲੀ ,10 ਮਈ - ਅੰਤਰਰਾਸ਼ਟਰੀ ਮੁਦਰਾ ਫੰਡ ਨੇ ਪਾਕਿਸਤਾਨ ਲਈ 1 ਬਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ। ਇਹ ਕਰਜ਼ਾ ਪਾਕਿਸਤਾਨ ਨੂੰ ਦਿੱਤਾ ਗਿਆ ਹੈ, ਜੋ ਪਹਿਲਾਂ ਹੀ ਬਹੁਤ ਜ਼ਿਆਦਾ ਕਰਜ਼ਦਾਰ ਹੈ, ਮੌਜੂਦਾ ਐਕਸਟੈਂਡਡ ਫੰਡ ਸਹੂਲਤ ਦੇ ਤਹਿਤ। ਪਾਕਿਸਤਾਨੀ ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਨੇ ਕਰਜ਼ਾ ਦੇਣ ਲਈ ਆਈ.ਐਮ.ਐਫ. ਦਾ ਧੰਨਵਾਦ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਦੇ ਵਿਰੋਧ ਦੇ ਬਾਵਜੂਦ, ਅੰਤਰਰਾਸ਼ਟਰੀ ਮੁਦਰਾ ਫੰਡ ਨੇ ਪਾਕਿਸਤਾਨ ਲਈ ਬੇਲਆਊਟ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਹੈ।