ਜ਼ਿਲਾ ਪ੍ਰਸ਼ਾਸਨ ਵਲੋਂ ਕਪੂਰਥਲਾ ਤੇ ਫਗਵਾੜਾ ਵਿਚਲੀਆਂ ਦੁਕਾਨਾਂ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਹੁਕਮ
ਕਪੂਰਥਲਾ, 10 ਮਈ (ਅਮਰਜੀਤ ਕੋਮਲ)- ਜ਼ਿਲਾ ਪ੍ਰਸ਼ਾਸਨ ਵਲੋਂ ਜਾਰੀ ਕੀਤੀ ਐਡਵਾਈਜ਼ਰੀ ਅਨੁਸਾਰ ਕਪੂਰਥਲਾ ਅਤੇ ਫਗਵਾੜਾ ਸ਼ਹਿਰ ਵਿਚਲੀਆਂ ਮਾਰਕੀਟ ਨੂੰ ਅੱਜ ਸ਼ਨੀਵਾਰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਮਾਲ ਅਤੇ ਉੱਚੀਆਂ ਵਪਾਰਕ ਇਮਾਰਤਾਂ ਨੂੰ ਵੀ ਬੰਦ ਰੱਖਣ ਸੰਬੰਧੀ ਨਿਰਦੇਸ਼ ਦਿੱਤੇ ਗਏ ਹਨ। ਜ਼ਿਲਾ ਪ੍ਰਸ਼ਾਸਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਘਰ ਤੋਂ ਬਹੁਤ ਜ਼ਰੂਰੀ ਕੰਮ ਹੋਣ ’ਤੇ ਹੀ ਬਾਹਰ ਨਿਕਲਿਆ ਜਾਵੇ। ਬੁਲਾਰਿਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਫਵਾਹਾਂ ’ਤੇ ਯਕੀਨ ਨਾ ਕੀਤਾ ਜਾਵੇ ਅਤੇ ਇਸ ਹਾਲਾਤ ਵਿਚ ਘਬਰਾਉਣ ਦੀ ਲੋੜ ਨਹੀਂ। ਲੋਕਾਂ ਨੂੰ ਕਿਹਾ ਗਿਆ ਕਿ ਇਨ੍ਹਾਂ ਹੁਕਮਾਂ ਦੀ ਇਨ ਬਿਨ ਪਾਲਣਾ ਕੀਤੀ ਜਾਵੇ। ਇੱਥੇ ਇਹ ਵੀ ਸਪੱਸ਼ਟ ਹੈ ਕਿ ਇਸ ਦੌਰਾਨ ਹਸਪਤਾਲ ਤੇ ਮੈਡੀਕਲ ਸਟੋਰ ਖੁੱਲੇ ਰਹਿਣਗੇ।