JALANDHAR WEATHER

ਵਿਦੇਸ਼ ਮੰਤਰਾਲੇ ਦੀ ਪ੍ਰੈਸ ਕਾਨਫ਼ਰੰਸ ਹੋਈ ਸ਼ੁਰੂ

ਨਵੀਂ ਦਿੱਲੀ, 10 ਮਈ- ਵਿਦੇਸ਼ ਮੰਤਰਾਲੇ ਨੇ ਆਪ੍ਰੇਸ਼ਨ ਸੰਧੂਰ ਸੰਬੰਧੀ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਭਾਰਤੀ ਫ਼ੌਜ ਪਾਕਿਸਤਾਨ ਨੂੰ ਕਰਾਰਾ ਜਵਾਬ ਦੇ ਰਹੀ ਹੈ। ਕਰਨਲ ਸੋਫੀਆ ਕੁਰੇਸ਼ੀ ਨੇ ਕਿਹਾ ਕਿ ਪਾਕਿਸਤਾਨ ਨੇ ਭਾਰਤੀ ਫੌਜੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਕਿ ਵੱਡੇ ਹਥਿਆਰਾਂ ਦੀ ਵਰਤੋਂ ਕਰ ਰਿਹਾ ਹੈ ਤੇ ਪੱਛਮੀ ਮੋਰਚੇ ’ਤੇ ਉਨ੍ਹਾਂ ਵਲੋਂ ਹਮਲਾ ਕੀਤਾ ਗਿਆ, ਜਿਸ ਦਾ ਅਸੀਂ ਤੁਰੰਤ ਤੇ ਸੰਤੁਲਿਤ ਜਵਾਬ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਾਕਿ ਦੇ ਲੜਾਕੂ ਜਹਾਜ਼ਾਂ ਨਾਲ ਹਮਲਾ ਕੀਤਾ ਤੇ ਸਾਡੇ ਵਲੋਂ ਪਾਕਿ ਦੇ 4 ਏਅਰਬੇਸ ’ਤੇ ਹਮਲਾ ਕੀਤਾ ਗਿਆ। ਇਸ ਦੇ ਨਾਲ ਹੀ ਕਰਨਲ ਸੋਫੀਆ ਨੇ ਕਿਹਾ ਕਿ ਅਸੀਂ ਕਿਸੇ ਵੀ ਤਰ੍ਹਾਂ ਦਾ ਤਣਾਅ ਨਹੀਂ ਬਣਾਉਣਾ ਚਾਹੁੰਦੇ। ਉਨ੍ਹਾਂ ਅੱਗੇ ਦੱਸਿਆ ਕਿ ਪਾਕਿਸਤਾਨ ਨੇ 26 ਤੋਂ ਵੱਧ ਥਾਵਾਂ ’ਤੇ ਹਵਾਈ ਹਮਲਿਆਂ ਰਾਹੀਂ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਹੈ ਤੇ ਉਨ੍ਹਾਂ ਊਧਮਪੁਰ, ਭੁਜ, ਪਠਾਨਕੋਟ ਤੇ ਬਠਿੰਡਾ ਦੇ ਹਵਾਈ ਫੌਜ ਦੇ ਟਿਕਾਣਿਆਂ ’ਤੇ ਸਾਡੇ ਉਪਕਰਣਾਂ ਤੇ ਕਰਮਚਾਰੀਆਂ ਨੂੰ ਨੁਕਸਾਨ ਪਹੁੰਚਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਹਵਾਈ ਅੱਡੇ ਨੂੰ ਨਿਸ਼ਾਨਾ ਬਣਾਉਣ ਲਈ ਸਵੇਰੇ 1.40 ’ਤੇ ਤੇਜ਼ ਰਫ਼ਤਾਰ ਮਿਜ਼ਾਇਲਾਂ ਦੀ ਵਰਤੋਂ ਕੀਤੀ ਤੇ ਨਾਲ ਹੀ ਸਿਹਤ ਸਹੂਲਤਾਂ ਤੇ ਸਕੂਲਾਂ ’ਤੇ ਵੀ ਹਮਲਾ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ