JALANDHAR WEATHER

ਜੈਤੋ ਸਰਜਾ ਬੰਬਨੂਮਾ ਚੀਜ ਮਿਲਣ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੱਚਲ ਸਾਹਿਬ, (ਗੁਰਦਾਸਪੁਰ), 10 ਮਈ (ਗੁਰਚਰਨ ਸਿੰਘ)- ਥਾਣਾ ਰੰਗੜ ਨੰਗਲ ਦੇ ਅਧੀਨ ਪੈਂਦੇ ਪਿੰਡ ਜੈਤੋ ਸਰਜਾ ਦੇ ਵੱਖ-ਵੱਖ ਹਿੱਸਿਆਂ ਵਿਚੋਂ ਬੰਬਨੂਮਾ ਚੀਜ਼ ਦੇ ਹਿੱਸੇ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੈਤੋ ਸਰਜਾ ਦੇ ਵਾਸੀਆਂ ਨੇ ਦੱਸਿਆ ਕਿ ਮੈਂ ਸਵੇਰ ਦੇ ਸਮੇਂ ਖਾਲੀ ਪਏ ਖੇਤ ਵਿਚ ਇਕ ਖਾਲੀ ਪਾਇਪ ਟਾਈਪ ਚੀਜ਼ ਅਚਾਨਕ ਡਿੱਗੀ, ਜਿਸ ਨਾਲ ਕਾਫੀ ਖੜਾਕ ਹੋਇਆ, ਜਿਸ ਤੋਂ ਬਾਅਦ ਨਜ਼ਦੀਕੀ ਘਰਾਂ ਵਾਲਿਆਂ ਨੇ ਦੇਖਿਆ ਤਾਂ ਖੇਤ ਵਿਚ ਬੰਬ ਨੂਮਾ ਚੀਜ਼ ਪਈ ਸੀ, ਜਿਸ ਤੋਂ ਬਾਅਦ ਥਾਣਾ ਰੰਗੜ ਨੰਗਲ ਦੀ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ’ਤੇ ਥਾਣਾ ਰੰਗਣ ਨੰਗਲ ਦੇ ਐਸ.ਐਚ.ਓ. ਗਗਨਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਹੁੰਚ ਕੇ ਜਾਂਚ ਕੀਤੀ ਅਤੇ ਫੌਜ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ, ਜਿਨ੍ਹਾਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ