ਭੰਗਾਲਾ ਵਿਖੇ ਰੈਡ ਅਲਰਟ ਜਾਰੀ
ਭੰਗਾਲਾ, (ਹੁਸ਼ਿਆਰਪੁਰ), 10 ਮਈ (ਬਲਵਿੰਦਰਜੀਤ ਸਿੰਘ ਸੈਣੀ)- ਡੀ.ਐਸ.ਪੀ. ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਅਤੇ ਐਸ.ਐਚ.ਓ. ਮੁਕੇਰੀਆਂ ਜੋਗਿੰਦਰ ਸਿੰਘ ਮੁਕੇਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਕਸਬਾ ਭੰਗਾਲਾ ਵਿਖੇ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਮੌਕੇ ਭੰਗਾਲਾ ਦੇ ਲੋਕਾਂ ਨੂੰ ਪ੍ਰਸ਼ਾਸਨ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ।