ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰਾਂ 'ਚ ਫੌਜ ਵਲੋਂ ਚੌਕਸੀ, ਅਣਜਾਨ ਬੰਦਿਆਂ ਦੀ ਆਵਾਜਾਈ 'ਤੇ ਰੋਕ
ਫਿਰੋਜ਼ਪੁਰ, 10 ਮਈ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)-ਭਾਰਤ-ਪਾਕਿਸਤਾਨ ਸਰਹੱਦਾਂ ਨਾਲ ਲੱਗਦੇ ਹੋਏ ਫਿਰੋਜ਼ਪੁਰ ਦੇ ਸਰਹੱਦੀ ਖੇਤਰਾਂ ਵਿਚ ਫੌਜ ਅਤੇ ਪੁਲਿਸ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਪਾਕਿਸਤਾਨ ਸਰਹੱਦੀ ਖੇਤਰਾਂ ਵਿੱਚ ਭਾਰਤੀ ਖੇਤਰਾਂ ਅੰਦਰ ਜਾਣ ਵਾਲੇ ਰਸਤਿਆਂ ਉੱਪਰ ਫੌਜ ਅਤੇ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸਿਰਫ ਉਹਨਾਂ ਇਲਾਕਿਆਂ ਵਿੱਚ ਰਹਿਣ ਵਾਲਿਆਂ ਨੂੰ ਸ਼ਨਾਖਤੀ ਕਾਰਡ ਵੇਖ ਜਾਣ ਦਿੱਤਾ ਜਾ ਰਿਹਾ ਹੈ ਜਦਕਿ ਅਣਜਾਨ ਬੰਦਿਆ ਅਤੇ ਮੀਡੀਆ ਤੱਕ ਨੂੰ ਵੀ ਅਜਿਹੇ ਸਥਾਨਾਂ ਤੇ ਜਾਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਹੈ।