ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਵਲੋਂ ਜੰਗਬੰਦੀ ਹੋਣ 'ਤੇ ਹੋਈ ਖੁਸ਼ੀ- ਮਾਰਕੋ ਰੂਬੀਓ

ਨਵੀਂ ਦਿੱਲੀ, 10 ਮਈ-ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਮੈਂ ਪਾਕਿਸਤਾਨ ਅਤੇ ਭਾਰਤ ਦੇ ਪ੍ਰਧਾਨ ਮੰਤਰੀਆਂ, ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਪਾਕਿਸਤਾਨੀ ਫੌਜ ਮੁਖੀ ਅਤੇ ਦੋਵਾਂ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ (ਐਨ.ਐਸ.ਏ.) ਨਾਲ ਗੱਲ ਕੀਤੀ ਹੈ। ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਤੁਰੰਤ ਜੰਗਬੰਦੀ ਅਤੇ ਇਕ ਨਿਰਪੱਖ ਸਥਾਨ 'ਤੇ ਗੱਲਬਾਤ ਕਰਨ ਲਈ ਸਹਿਮਤ ਹੋ ਗਈਆਂ ਹਨ।