ਅੰਮ੍ਰਿਤਸਰ 'ਚ ਮੁੜ ਤੋਂ ਹੋਇਆ ਬਲੈਕ ਆਊਟ
ਅੰਮ੍ਰਿਤਸਰ,10 ਮਈ (ਰਾਜੇਸ਼ ਕੁਮਾਰ ਸ਼ਰਮਾ)-ਭਾਰਤ ਪਾਕਿਸਤਾਨ ਵਿਚਾਲੇ ਜੰਗਬੰਦੀ ਦੇ ਕੁਝ ਘੰਟਿਆਂ ਬਾਅਦ ਹੀ ਮੁੜ ਤੋਂ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕੀਤੇ ਜਾਣ ਦੀਆਂ ਖਬਰਾਂ ਤੋਂ ਬਾਅਦ ਅੰਮ੍ਰਿਤਸਰ ਚ ਮੁੜ ਤੋਂ ਬਲੈਕ ਆਊਟ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਆਪਣੇ ਘਰਾਂ ਚ ਰਹਿਣ ਦੀ ਅਪੀਲ ਕੀਤੀ ਹੈ।