ਜ਼ਿਲ੍ਹਾ ਬਰਨਾਲਾ ਵਿਚ ਰਾਤ 11:00 ਵਜੇ ਤੱਕ ਕੀਤਾ ਗਿਆ ਬਲੈਕ ਆਊਟ
ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਬਰਨਾਲਾ ਵਿਚ ਰਾਤ 11:00 ਵਜੇ ਤੱਕ ਮੁਕੰਮਲ ਤੌਰ ਉੱਤੇ ਬਲੈਕਆਊਟ ਘੋਸ਼ਿਤ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਘਰਾਂ ਦੀਆਂ ਲਾਈਟਾਂ ਬੰਦ ਰੱਖਣ ਦੀ ਹਦਾਇਤ ਕੀਤੀ ਹੈ।