ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਬਾਸਰਕੇ ਗਿੱਲਾਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਛੇਹਰਟਾ (ਅੰਮ੍ਰਿਤਸਰ ),11ਮਈ (ਪੱਤਰ ਪ੍ਰੇਰਕ ) - ਤੀਸਰੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਸਥਾਨ ਬਾਸਰਕੇ ਗਿੱਲਾਂ ਵਿਖੇ ਸੰਤ ਬਾਬਾ ਸੰਤੋਖ ਸਿੰਘ ਤੇ ਬਾਬਾ ਭੋਲਾ ਸਿੰਘ ਕਾਰ ਸੇਵਾ ਬੀੜ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਪੰਥ ਪ੍ਰਸਿੱਧ ਰਾਗੀਆਂ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਤੀਸਰੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਇਤਿਹਾਸ ਅਤੇ ਸੂਰਬੀਰ ਯੋਧਿਆਂ ਦੀਆਂ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਹਜ਼ਾਰਾਂ ਦੀ ਗਿਣਤੀ ਵਿਚ ਹਾਜ਼ਰੀਆਂ ਭਰੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।