12 ਨੂੰ ਬੰਦ ਰਹਿਣਗੇ ਅੰਮ੍ਰਿਤਸਰ ਦੇ ਸਮੂਹ ਵਿਦਿਅਕ ਅਦਾਰੇ
ਅੰਮ੍ਰਿਤਸਰ, 11 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਭਗਵੰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਮੌਖਿਕ ਹੁਕਮਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਕੱਲ੍ਹ ਮਿਤੀ 12 ਮਈ ਨੂੰ ਪੂਰਨ ਤੌਰ 'ਤੇ ਬੰਦ ਰਹਿਣਗੇ। ਅਧਿਆਪਕ ਆਪਣੇ ਘਰਾਂ ਤੋਂ ਵਿਦਿਅਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ। ਕਿਸੇ ਵੀ ਅਧਿਆਪਕ ਨੂੰ ਸਕੂਲ ਨਾ ਬੁਲਾਇਆ ਜਾਵੇ, ਸਕੂਲਾਂ ਨੂੰ ਪੂਰਣ ਤੌਰ 'ਤੇ ਬੰਦ ਰੱਖਿਆ ਜਾਵੇ।