JALANDHAR WEATHER

ਛੱਤੀਸਗੜ੍ਹ: ਸੜਕ ਹਾਦਸੇ ਵਿਚ 13 ਲੋਕਾਂ ਦੀ ਮੌਤ

ਰਾਏਪੁਰ, 12 ਮਈ- ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਵਿਧਾਨ ਸਭਾ ਥਾਣਾ ਖੇਤਰ ਵਿਚ ਬੀਤੀ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ 13 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਖਰੋੜਾ-ਬਲੌਦਾ ਬਾਜ਼ਾਰ ਰੋਡ ’ਤੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਿਵੇਂ ਹੀ ਮਾਜ਼ਦਾ ਗੱਡੀ ਖਰੋੜਾ ਇਲਾਕੇ ਵਿਚ ਪਹੁੰਚੀ, ਉਲਟ ਦਿਸ਼ਾ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ 13 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿਚ 9 ਔਰਤਾਂ, 2 ਕੁੜੀਆਂ, 1 ਮੁੰਡਾ ਅਤੇ ਇਕ 6 ਮਹੀਨੇ ਦਾ ਬੱਚਾ ਸ਼ਾਮਿਲ ਹੈ। ਇਸ ਹਾਦਸੇ ਵਿਚ ਕਈ ਹੋਰ ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਅਤੇ ਮੈਡੀਕਲ ਕਾਲਜ ਰਾਏਪੁਰ ਵਿਚ ਦਾਖਲ ਕਰਵਾਇਆ ਗਿਆ। ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

2ਦੋ ਸਕੇ ਭੈਣ ਭਰਾਵਾਂ ਦੀ ਦਰਿਆ ਚ ਡੁੱਬਣ ਨਾਲ ਮੌਤ

ਸੁਲਤਾਨਪੁਰ ਲੋਧੀ (ਕਪੂਰਥਲਾ), 12 ਮਈ (ਨਰੇਸ਼ ਹੈਪੀ, ਲਾਡੀ) - ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਦਰਿਆ ਬਿਆਸ ਕਿਨਾਰੇ ਵੱਸਦੇ ਪਿੰਡ ਆਹਲੀ ਕਲਾਂ ਵਿਖੇ ਦੋ ਸਕੇ ਭੈਣ ਭਰਾਵਾਂ ਦੀ ਡੁੱਬ ਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਦੋਵੇਂ ਸਕੇ ਭੈਣ ਭਰਾ ਆਸ਼ੂ ਅਤੇ ਪੱਪੂ ਰਾਜਪੂਤ ਬਰਾਦਰੀ ਨਾਲ ਸੰਬੰਧਿਤ ਹਨ ਜੋ ਕਿ ਸੁਲਤਾਨਪੁਰ ਲੋਧੀ ਦੇ ਰਹਿਣ ਵਾਲੇ ਹਨ ਅਤੇ ਵਾਢੀ ਕਰਨ ਲਈ ਉਥੇ ਜਾਂਦੇ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੱਪੂ ਦੀ ਲਾਸ਼ ਲੱਭ ਲਈ ਗਈ ਹੈ ਜਦਕਿ ਗੋਤਾਖੋਰਾਂ ਵਲੋਂ ਉਸ ਦੀ ਭੈਣ ਆਸ਼ੂ ਦੀ ਲਾਸ਼ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੋਵਾਂ ਦੇ ਪਾਣੀ ਵਿਚ ਡੁੱਬਣ ਦੇ ਕਾਰਨਾਂ ਦਾ ਸਪਸ਼ਟ ਪਤਾ ਨਹੀਂ ਲੱਗ ਸਕਿਆ। ਦੋਵਾਂ ਦੀ ਮੌਤ ਦੀ ਖ਼ਬਰ ਸੁਣ ਕੇ ਨਗਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।  

... 24 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ