JALANDHAR WEATHER

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 12 ਮਈ- ਲੋਕ ਸਭਾ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਦੇ ਖਿਲਾਫ਼ ਤੁਰੰਤ ਰਾਸ਼ਟਰੀ ਕਾਰਵਾਈ ਕਰਨ ਲਈ ਇਕ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖ਼ੇਤਰਾਂ ਵਿਚ ਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਦੇ ਚੱਲ ਰਹੇ ਅਤੇ ਵਧਦੇ ਸੰਕਟ ਦੇ ਸੰਬੰਧ ਵਿਚ ਗੰਭੀਰ ਚਿੰਤਾ ਤੇ ਇਕ ਡੂੰਘੀ ਤੱਤਪਰਤਾ ਨਾਲ ਪੱਤਰ ਲਿਖ ਰਿਹਾ ਹਾਂ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਪੇਟ ਵਿਚ ਆ ਕੇ ਹੁਣ ਤੱਕ 2 ਲੱਖ ਤੋਂ ਵੱਧ ਜਾਨਾਂ ਜਾ ਚੁੱਕੀਆਂ ਹਨ। ਇਹ ਸਾਡੇ ਰਾਜ ਦੇ ਨੌਜਵਾਨਾਂ, ਪਰਿਵਾਰਾਂ ਅਤੇ ਭਵਿੱਖ ’ਤੇ ਲਗਾਤਾਰ ਤੇ ਜਾਣਬੁੱਝ ਕੇ ਕੀਤਾ ਗਿਆ ਹਮਲਾ ਹੈ ਤੇ ਇਹ ਅੱਤਵਾਦ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਦਾ ਇਕ ਵੱਡਾ ਹਿੱਸਾ ਨਸ਼ਿਆਂ ਦੀ ਵੱਧ ਰਹੀ ਦੁਰਵਰਤੋਂ ਤੇ ਸੁਰੱਖਿਆ ਦੀ ਘਾਟ ਕਾਰਨ ਪੈਦਾ ਹੋਈ ਨਿਰਾਸ਼ਾ ਤੋਂ ਭੱਜ ਕੇ ਹੁਣ ਭਾਰਤ ਛੱਡਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪੱਤਰ ਸਿਰਫ਼ ਇਕ ਅਪੀਲ ਨਹੀਂ ਸਗੋਂ ਬਾਰਡਰ ਦੇ ਲੋਕਾਂ ਵਲੋਂ ਇਕ ਮੰਗ ਹੈ ਕਿ ਇਸ ’ਤੇ ਕਾਰਵਾਈ ਕੀਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

16ਦੋ ਸਕੇ ਭੈਣ ਭਰਾਵਾਂ ਦੀ ਦਰਿਆ ਚ ਡੁੱਬਣ ਨਾਲ ਮੌਤ

ਸੁਲਤਾਨਪੁਰ ਲੋਧੀ (ਕਪੂਰਥਲਾ), 12 ਮਈ (ਨਰੇਸ਼ ਹੈਪੀ, ਲਾਡੀ) - ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਦਰਿਆ ਬਿਆਸ ਕਿਨਾਰੇ ਵੱਸਦੇ ਪਿੰਡ ਆਹਲੀ ਕਲਾਂ ਵਿਖੇ ਦੋ ਸਕੇ ਭੈਣ ਭਰਾਵਾਂ ਦੀ ਡੁੱਬ ਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਦੋਵੇਂ ਸਕੇ ਭੈਣ ਭਰਾ ਆਸ਼ੂ ਅਤੇ ਪੱਪੂ ਰਾਜਪੂਤ ਬਰਾਦਰੀ ਨਾਲ ਸੰਬੰਧਿਤ ਹਨ ਜੋ ਕਿ ਸੁਲਤਾਨਪੁਰ ਲੋਧੀ ਦੇ ਰਹਿਣ ਵਾਲੇ ਹਨ ਅਤੇ ਵਾਢੀ ਕਰਨ ਲਈ ਉਥੇ ਜਾਂਦੇ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੱਪੂ ਦੀ ਲਾਸ਼ ਲੱਭ ਲਈ ਗਈ ਹੈ ਜਦਕਿ ਗੋਤਾਖੋਰਾਂ ਵਲੋਂ ਉਸ ਦੀ ਭੈਣ ਆਸ਼ੂ ਦੀ ਲਾਸ਼ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੋਵਾਂ ਦੇ ਪਾਣੀ ਵਿਚ ਡੁੱਬਣ ਦੇ ਕਾਰਨਾਂ ਦਾ ਸਪਸ਼ਟ ਪਤਾ ਨਹੀਂ ਲੱਗ ਸਕਿਆ। ਦੋਵਾਂ ਦੀ ਮੌਤ ਦੀ ਖ਼ਬਰ ਸੁਣ ਕੇ ਨਗਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।  

... 3 hours 41 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ