ਕਬੱਡੀ ਖਿਡਾਰੀ ਰਹਿ ਚੁੱਕੇ ਨੌਜਵਾਨ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ

ਸੰਗਤ ਮੰਡੀ (ਬਠਿੰਡਾ), 12 ਮਈ (ਦੀਪਕ ਸ਼ਰਮਾ) - ਬਠਿੰਡਾ ਬਾਦਲ ਰੋਡ 'ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਇਕ ਨੌਜਵਾਨ ਪਾਸੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛ ਪੜਤਾਲ ਤੋਂ ਇਹ ਗੱਲ ਸਾਹਮਣੇ ਆਈ ਹੈ ਇਹ ਨੌਜਵਾਨ ਕਬੱਡੀ ਦਾ ਖਿਡਾਰੀ ਸੀ ਅਤੇ ਹੁਣ ਨਸ਼ਾ ਕਰਨ ਲੱਗ ਗਿਆ ਸੀ। ਸਹਾਇਕ ਥਾਣੇਦਾਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਰਾਏ ਕੇ ਕਲਾਂ ਦੇ ਤੌਰ 'ਤੇ ਹੋਈ ਹੈ, ਜਿਸ ਦੇ ਖ਼ਿਲਾਫ਼ ਥਾਣਾ ਨੰਦਗੜ੍ਹ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।