ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਵਿੱਦਿਅਕ ਅਦਾਰੇ 48 ਘੰਟੇ ਤੱਕ ਬੰਦ ਰੱਖਣ ਦੇ ਹੁਕਮ
ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਮੂਹ ਸਕੂਲਾਂ ਕਾਲਜਾਂ ਨੂੰ ਅਗਲੇ 48 ਘੰਟੇ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਾਵਧਾਨੀ ਵਜੋਂ ਲਿਆ ਹੈ। ਸਥਿਤੀ ਸ਼ਾਂਤਮਈ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਕਿਸੇ ਘਬਰਾਹਟ ਵਿਚ ਆਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਦੇ ਮਿਲ ਰਹੇ ਸਹਿਯੋਗ ਨਾਲ ਲਈ ਪ੍ਰਸ਼ਾਸਨ ਵਲੋਂ ਧੰਨਵਾਦ ਕੀਤਾ ਹੈ।