ਡੀ.ਸੀ. ਜਲੰਧਰ ਦੀ ਲੋਕਾਂ ਨੂੰ ਅਪੀਲ

ਜਲੰਧਰ, 12 ਮਈ - ਡੀ.ਸੀ. ਜਲੰਧਰ ਹਿਮਾਂਸ਼ੂ ਅਗਰਵਾਲ ਦਾ ਕਹਿਣਾ ਹੈ ਕਿ ਮੈਨੂੰ ਸੂਚਿਤ ਕੀਤਾ ਗਿਆ ਹੈ ਕਿ ਹਥਿਆਰਬੰਦ ਬਲਾਂ ਨੇ ਰਾਤ 9.20 ਵਜੇ ਪਿੰਡ ਮੰਡ ਨੇੜੇ ਇਕ ਨਿਗਰਾਨੀ ਡਰੋਨ ਨੂੰ ਡੇਗ ਦਿੱਤਾ ਹੈ। ਮਾਹਰ ਟੀਮ ਮਲਬੇ ਦੀ ਭਾਲ ਕਰ ਰਹੀ ਹੈ। ਬੇਨਤੀ ਕੀਤੀ ਜਾਂਦੀ ਹੈ ਕਿ ਜੇਕਰ ਤੁਹਾਨੂੰ ਮਲਬੇ ਮਿਲਦੇ ਹਨ ਤਾਂ ਕਿਰਪਾ ਕਰਕੇ ਉਨ੍ਹਾਂ ਦੇ ਨੇੜੇ ਨਾ ਜਾਓ ਅਤੇ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰੋ। ਇਹ ਵੀ ਸੂਚਿਤ ਕੀਤਾ ਗਿਆ ਹੈ ਕਿ ਰਾਤ 10 ਵਜੇ ਤੋਂ ਬਾਅਦ ਜਲੰਧਰ ਵਿਚ ਕੋਈ ਡਰੋਨ ਗਤੀਵਿਧੀ ਨਹੀਂ ਦੇਖੀ ਗਈ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਸ਼ਾਂਤ ਰਹੋ ਅਤੇ ਪਟਾਕੇ ਨਾ ਚਲਾਓ ਕਿਉਂਕਿ ਕੁਝ ਖੇਤਰਾਂ ਵਿਚ ਇਸ ਦੀ ਰਿਪੋਰਟ ਕੀਤੀ ਗਈ ਹੈ। ਅਜਿਹੇ ਲੋਕਾਂ ਵਿਰੁੱਧ ਸਖ਼ਤ ਪੁਲਿਸ ਕਾਰਵਾਈ ਕੀਤੀ ਜਾਵੇਗੀ ਜੋ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕਰਨਗੇ। ਅਸੀਂ ਸਾਵਧਾਨੀ ਵਜੋਂ ਜਲੰਧਰ ਦੇ ਕੁਝ ਖੇਤਰਾਂ ਵਿਚ ਲਾਈਟ ਕੱਟ ਦਿੱਤੀ ਹੈ ਅਤੇ ਕੁਝ ਸਮੇਂ ਬਾਅਦ ਸਥਿਤੀ ਦੀ ਸਮੀਖਿਆ ਕਰਾਂਗੇ। ਚਿੰਤਾ ਕਰਨ ਦੀ ਕੋਈ ਗੱਲ ਨਹੀਂ।