JALANDHAR WEATHER

ਜੰਮੂ ਕਸ਼ਮੀਰ: ਲਸ਼ਕਰ ਸਮੂਹ ਦੇ ਤਿੰਨ ਅੱਤਵਾਦੀ ਢੇਰ

ਸ੍ਰੀਨਗਰ, 13 ਮਈ- ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਦੇ ਸ਼ੁਕਰੂ ਜੰਗਲਾਤ ਖੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਈ ਗੋਲੀਬਾਰੀ ਵਿਚ ਲਸ਼ਕਰ-ਏ-ਤਾਇਬਾ ਦੇ ਤਿੰਨ ਅੱਤਵਾਦੀ ਮਾਰੇ ਗਏ ਹਨ। ਇਕ ਉੱਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੁਝ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਜਾਣਕਾਰੀ ਮਿਲਣ ਤੋਂ ਬਾਅਦ ਕੇਲਰ ਦੇ ਜੰਗਲਾਂ ਵਿਚ ਇਕ ਵਿਸ਼ਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਜਿਵੇਂ ਹੀ ਪੁਲਿਸ ਅਤੇ ਫੌਜ ਦੀ ਟੀਮ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਲੁਕੇ ਹੋਏ ਅੱਤਵਾਦੀਆਂ ਨੇ ਪਾਰਟੀ ’ਤੇ ਗੋਲੀਬਾਰੀ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਗੋਲੀਬਾਰੀ ਦੌਰਾਨ, ਲਸ਼ਕਰ ਦੇ ਤਿੰਨ ਅੱਤਵਾਦੀ ਮਾਰੇ ਗਏ, ਹਾਲਾਂਕਿ ਅੱਤਵਾਦੀਆਂ ਦੀ ਪਛਾਣ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ