ਪਟਿਆਲਾ ਸਕੂਲੀ ਬੱਸ ਹਾਦਸਾ: ਮਿ੍ਰਤਕ ਬੱਚਿਆਂ ਤੇ ਡਰਾਈਵਰ ਦੇ ਪਰਿਵਾਰ ਨੂੰ ਮਿਲੇ ਡਾ. ਦਲਜੀਤ ਸਿੰਘ ਚੀਮਾ



ਪਟਿਆਲਾ, 13 ਮਈ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਦੱਸਿਆ ਕਿ ਪਿਛਲੇ ਦਿਨੀਂ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਚ ਵਾਪਰੇ ਦੁਖਾਂਤ ’ਚ 6 ਸਕੂਲੀ ਵਿਦਿਆਰਥੀਆਂ ਅਤੇ ਡਰਾਈਵਰ ਦੀ ਦਰਦਨਾਕ ਮੌਤ ਹੋ ਗਈ ਸੀ। ਅੱਜ ਉਨ੍ਹਾਂ ਬੱਚਿਆਂ ਅਤੇ ਡਰਾਈਵਰ ਦੇ ਪਰਿਵਾਰਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰਾਂ ਨਾਲ ਇਸ ਅਸਹਿ ਤੇ ਅਕਹਿ ਦੁੱਖ ਨੂੰ ਵੰਡਾਉਣ ਦਾ ਯਤਨ ਕੀਤਾ। ਪਰਿਵਾਰਾਂ ਲਈ ਇਹ ਦੁਖਾਂਤ ਬਹੁਤ ਵੱਡਾ ਹੈ। ਪਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।