ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਸ਼ੁਰੂ

ਅੰਮ੍ਰਿਤਸਰ, 13 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਮੁੱਖ ਦਫ਼ਤਰ ਵਿਖੇ ਚੱਲ ਰਹੀ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਚੱਲ ਰਹੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸੰਬੰਧਿਤ ਵੱਖ-ਵੱਖ ਅਦਾਰਿਆਂ ਦੇ ਕੰਮਕਾਜ ਤੋਂ ਇਲਾਵਾ ਹੋਰ ਪੰਥਕ ਮਾਮਲਿਆਂ ਬਾਰੇ ਵੀ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਕੱਤਰਤਾ ਤੋਂ ਬਾਅਦ ਪ੍ਰਧਾਨ ਧਾਮੀ ਮੀਡੀਆ ਨਾਲ ਗੱਲਬਾਤ ਵੀ ਕਰਨਗੇ।