ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਮਾਨ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ

ਜੈਤੀਪੁਰ, 13 ਮਈ (ਭੁਪਿੰਦਰ ਸਿੰਘ ਗਿੱਲ)-ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੇ ਘਰ ਸੀ.ਐਮ. ਮਾਨ ਪੁੱਜੇ ਤੇ ਦੁੱਖ ਪ੍ਰਗਟ ਕੀਤਾ ਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦੇ ਐਲਾਨ ਦੇ ਨਾਲ ਮ੍ਰਿਤਕਾਂ ਦੇ ਭੋਗ ਦਾ ਸਾਰਾ ਖਰਚਾ ਸਰਕਾਰ ਵਲੋਂ ਕਰਨ ਦਾ ਵੀ ਐਲਾਨ ਕੀਤਾ।