JALANDHAR WEATHER

ਭਲਕੇ ਅੰਮ੍ਰਿਤਸਰ 'ਚ ਖੁੱਲ੍ਹਣਗੇ ਵਿਦਿਅਕ ਅਦਾਰੇ - ਡੀ.ਸੀ.

ਅੰਮ੍ਰਿਤਸਰ, 13 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਕ ਮੌਕ ਡਰਿੱਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਇਸ ਨੂੰ ਮੁੱਖ ਰੱਖਦੇ ਹੋਏ ਅੰਮ੍ਰਿਤਸਰ ਦੇ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲਾਂ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰਹੇਗਾ। ਉਨ੍ਹਾਂ ਕਿਹਾ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਅੰਮ੍ਰਿਤਸਰ ਇਨ੍ਹਾਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ