ਕੱਲ੍ਹ ਖੁੱਲ੍ਹਣਗੇ ਜ਼ਿਲ੍ਹਾ ਤਰਨਤਾਰਨ ਦੇ ਸਾਰੇ ਸਕੂਲ
ਤਰਨਤਾਰਨ, 13 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਰਾਹੁਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਸਕੂਲ ਕੱਲ੍ਹ ਮਿਤੀ 14 ਮਈ ਨੂੰ ਪਹਿਲਾਂ ਵਾਂਗ ਖੁੱਲ੍ਹਣਗੇ। ਇਸ ਸੰਬੰਧ ਵਿਚ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਲਿਖਤੀ ਤੌਰ ’ਤੇ ਜਾਣਕਾਰੀ ਭੇਜ ਦਿੱਤੀ ਗਈ ਹੈ। ਵਰਣਨਯੋਗ ਹੈ ਕਿ ਭਾਰਤ-ਪਾਕਿਸਤਾਨ ਵਿਚਾਲੇ ਸ਼ੁਰੂ ਹੋਈ ਜੰਗ ਦੇ ਮੱਦੇਨਜ਼ਰ ਭਾਵੇਂ ਇਹ ਜੰਗ ਖ਼ਤਮ ਹੋ ਗਈ ਹੈ ਪਰ ਸੁਰੱਖਿਆ ਵਜੋਂ ਸਰਹੱਦ ’ਤੇ ਪੈਂਦੇ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਨੂੰ ਪਹਿਲਾਂ ਬੰਦ ਕੀਤਾ ਗਿਆ ਸੀ ਪਰ ਹੁਣ 14 ਮਈ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਖੁੱਲ੍ਹਣਗੇ।