JALANDHAR WEATHER

ਜਸਕਰਨ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਨਿਯੁਕਤ

 ਅੰਮ੍ਰਿਤਸਰ, 14 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਸੂਚਨਾ ਤਕਨਾਲੋਜੀ ਵਿਭਾਗ ਵਿਚ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਲੇਖਕ ਵਜੋਂ ਸੇਵਾਵਾਂ ਨਿਭਾਅ ਰਹੇ ਜਸਕਰਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ। ਜਥੇਦਾਰ ਗਿਆਨੀ ਗੜਗੱਜ ਨੇ ਜਸਕਰਨ ਸਿੰਘ ਨੂੰ ਸਿਰੋਪਾਓ ਦੇ ਕੇ ਮੀਡੀਆ ਸਲਾਹਕਾਰ ਦੇ ਅਹੁਦੇ ਉੱਤੇ ਸੇਵਾ ਸੌਂਪੀ । ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਜਸਕਰਨ ਸਿੰਘ ਚੰਡੀਗੜ੍ਹ ਦੇ ਰਹਿਣ ਵਾਲੇ ਹਨ ਤੇ ਉਨ੍ਹਾਂ ਦਾ ਪਿਛੋਕੜ ਮੀਡੀਆ ਨਾਲ ਸੰਬੰਧਿਤ ਹੈ। ਉਨ੍ਹਾਂ ਨੇ ਪੱਤਰਕਾਰੀ, ਜਨ ਸੰਚਾਰ ਅਤੇ ਮੀਡੀਆ ਤਕਨਾਲੋਜੀ ਵਿਚ ਗ੍ਰੈਜੂਏਸ਼ਨ ਅਤੇ ਮਾਸਟਰ ਡਿਗਰੀ ਹਾਸਲ ਕੀਤੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ