ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਦੇਣਗੇ ਮੰਤਰੀ ਧਾਲੀਵਾਲ

ਜੈਂਤੀਪੁਰ/ਮਜੀਠਾ (ਅੰਮ੍ਰਿਤਸਰ), 15 ਮਈ (ਭੁਪਿੰਦਰ ਸਿੰਘ ਗਿੱਲ, ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ ) - ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਪਿੰਡ ਮਰੜੀ ਕਲਾ ਵਿਖੇ ਮਜੀਠਾ ਹਲਕੇ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਵੰਡਣ ਲਈ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਦੁਪਹਿਰ 3.30 ਵਜੇ ਪਹੁੰਚ ਰਹੇ ਹਨ।