ਅੱਜ ਜੰਮੂ ਕਸ਼ਮੀਰ ਦਾ ਦੌਰਾ ਕਰਨਗੇ ਰੱਖਿਆ ਮੰਤਰੀ ਰਾਜਨਾਥ ਸਿੰਘ

ਸ੍ਰੀਨਗਰ, 15 ਮਈ- ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ ਅਤੇ ਉਨ੍ਹਾਂ ਦੀ ਸ੍ਰੀਨਗਰ ਵਿਚ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਹੈ। ਪਹਿਲਗਾਮ ਅੱਤਵਾਦੀ ਹਮਲੇ ਅਤੇ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਇਹ ਰਾਜਨਾਥ ਸਿੰਘ ਦਾ ਪਹਿਲਾ ਜੰਮੂ-ਕਸ਼ਮੀਰ ਦੌਰਾ ਹੈ।