JALANDHAR WEATHER

ਤਾਮਿਲਨਾਡੂ ਸਰਕਾਰ ਬਨਾਮ ਰਾਜਪਾਲ: ਸੁਪਰੀਮ ਕੋਰਟ ਦੇ ਹੁਕਮ ’ਤੇ ਰਾਸ਼ਟਰਪਤੀ ਨੇ ਚੁੱਕੇ ਸਵਾਲ

ਨਵੀਂ ਦਿੱਲੀ, 15 ਮਈ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 8 ਅਪ੍ਰੈਲ 2025 ਨੂੰ ਦਿੱਤੇ ਗਏ ਸੁਪਰੀਮ ਕੋਰਟ ਦੇ ਹੁਕਮ ’ਤੇ ਸਵਾਲ ਉਠਾਏ ਹਨ। ਦਰਅਸਲ, ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਬਨਾਮ ਰਾਜਪਾਲ ਮਾਮਲੇ ਵਿਚ ਹੁਕਮ ਦਿੱਤਾ ਸੀ ਕਿ ਰਾਜਪਾਲ ਅਤੇ ਰਾਸ਼ਟਰਪਤੀ ਨੂੰ ਇਕ ਨਿਰਧਾਰਤ ਸਮੇਂ ਦੇ ਅੰਦਰ ਉਨ੍ਹਾਂ ਦੇ ਸਾਹਮਣੇ ਪੇਸ਼ ਕੀਤੇ ਗਏ ਬਿੱਲਾਂ ’ਤੇ ਫੈਸਲਾ ਲੈਣਾ ਹੋਵੇਗਾ। ਸੁਪਰੀਮ ਕੋਰਟ ਦੇ ਇਸ ਫੈਸਲੇ ’ਤੇ ਬਹੁਤ ਹੰਗਾਮਾ ਹੋਇਆ। ਹੁਣ ਰਾਸ਼ਟਰਪਤੀ ਨੇ ਇਸ ’ਤੇ ਇਤਰਾਜ਼ ਜਤਾਇਆ ਹੈ ਅਤੇ ਕਿਹਾ ਹੈ ਕਿ ਜੇਕਰ ਦੇਸ਼ ਦੇ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ, ਤਾਂ ਸੁਪਰੀਮ ਕੋਰਟ ਇਹ ਫੈਸਲਾ ਕਿਸ ਆਧਾਰ ’ਤੇ ਦੇ ਸਕਦੀ ਹੈ। ਰਾਸ਼ਟਰਪਤੀ ਨੇ ਸੁਪਰੀਮ ਕੋਰਟ ਤੋਂ ਰਾਜਪਾਲ ਦੀਆਂ ਸ਼ਕਤੀਆਂ, ਨਿਆਂਇਕ ਦਖਲਅੰਦਾਜ਼ੀ ਅਤੇ ਸਮਾਂ ਸੀਮਾ ਨਿਰਧਾਰਤ ਕਰਨ ਵਰਗੇ ਮੁੱਦਿਆਂ ’ਤੇ ਸਪੱਸ਼ਟੀਕਰਨ ਮੰਗਿਆ ਹੈ। ਇਹ ਧਿਆਨ ਦੇਣ ਯੋਗ ਹੈ ਕਿ ਤਾਮਿਲਨਾਡੂ ਸਰਕਾਰ ਬਨਾਮ ਰਾਜਪਾਲ ਦੇ ਮਾਮਲੇ ਵਿਚ ਆਪਣੇ ਫੈਸਲੇ ਵਿਚ, ਸੁਪਰੀਮ ਕੋਰਟ ਨੇ ਕਿਹਾ ਸੀ ਕਿ ਰਾਜਪਾਲ ਕੋਲ ਕੋਈ ਵੀਟੋ ਪਾਵਰ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਸ਼ਟਰਪਤੀ ਨੂੰ ਰਾਜਪਾਲ ਵਲੋਂ ਭੇਜੇ ਗਏ ਬਿੱਲ ’ਤੇ ਤਿੰਨ ਮਹੀਨਿਆਂ ਦੇ ਅੰਦਰ ਫੈਸਲਾ ਲੈਣਾ ਹੋਵੇਗਾ। ਜੇਕਰ ਫੈਸਲਾ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਨਹੀਂ ਲਿਆ ਜਾਂਦਾ ਹੈ ਤਾਂ ਰਾਸ਼ਟਰਪਤੀ ਨੂੰ ਰਾਜ ਨੂੰ ਇਸਦਾ ਜਾਇਜ਼ ਕਾਰਨ ਦੇਣਾ ਪਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ