ਨਾਜਾਇਜ਼ ਅਸਲੇ ਸਮੇਤ 2 ਵਿਅਕਤੀ ਗ੍ਰਿਫਤਾਰ
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਉਤੇ ਪਿੰਡ ਆਧਨੀਆਂ ਥਾਣਾ ਲੰਬੀ ਨੇੜਿਓਂ ਹਥਿਆਰਾਂ ਸਮੇਤ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜਿਨ੍ਹਾਂ ਪਾਸੋਂ ਨਾਜਾਇਜ਼ ਅਸਲਾ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਜ਼ਿਲ੍ਹੇ ਅੰਦਰ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਰਾਜਨਬੀਰ ਸਿੰਘ ਅਤੇ ਸੁਖਬੀਰ ਸਿੰਘ ਸੁੱਖਾ ਤੋਂ ਇਕ ਦੇਸੀ ਪਿਸਤੌਲ .32 ਬੋਰ ਸਮੇਤ ਚਾਰ ਜ਼ਿੰਦਾ ਰੌਂਦ, ਇਕ ਦੇਸੀ ਕੱਟਾ .315 ਬੋਰ ਅਤੇ ਇਕ ਵਾਈਟ ਹੌਂਡਾ ਸਿਟੀ ਕਾਰ ਬਰਾਮਦ ਹੋਈ ਹੈ। ਪੁਲਿਸ ਵਲੋਂ ਅੱਗੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਮਨਮੀਤ ਸਿੰਘ ਢਿੱਲੋਂ ਅਤੇ ਰਮਨਪ੍ਰੀਤ ਸਿੰਘ ਗਿਲ ਵੀ ਹਾਜ਼ਰ ਸਨ।
;
;
;
;
;
;
;