ਕਸਬਾ ਅਟਾਰੀ 'ਚ ਪਿਸਟਲ ਦੀ ਨੋਕ 'ਤੇ ਕੱਪੜੇ ਦੀ ਦੁਕਾਨ ਤੋਂ ਲੁੱਟ ਦੀ ਕੋਸ਼ਿਸ਼

ਅਟਾਰੀ (ਅੰਮ੍ਰਿਤਸਰ), 15 ਮਈ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਕਸਬਾ ਅਟਾਰੀ ਦੇ ਬੱਸ ਸਟੈਂਡ ਸਥਿਤ ਰੈਡੀਮੇਡ ਕੱਪੜੇ ਦੀ ਦੁਕਾਨ ਉਤੇ ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੁਕਾਨ ਮਾਲਕ ਰਾਕੇਸ਼ ਕੁਮਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ 7700 ਰੁਪਏ ਦੇ ਰੈਡੀਮੇਡ ਕੱਪੜੇ ਖਰੀਦੇ ਅਤੇ ਜਾਣ ਲੱਗੇ ਪਿਸਟਲ ਦਿਖਾ ਕੇ ਪੈਸਿਆਂ ਦੀ ਮੰਗ ਕਰਨ ਲੱਗੇ। ਉਸ ਨੇ ਵਿਰੋਧ ਕੀਤਾ ਤਾਂ ਕੱਪੜੇ ਲੈ ਕੇ ਫਰਾਰ ਹੋ ਗਏ। ਰਕੇਸ਼ ਕੁਮਾਰ ਨੇ ਦੱਸਿਆ ਕਿ ਇਕ ਕੋਲ ਪਿਸਟਲ ਅਤੇ ਇਕ ਕੋਲ ਕਿਰਚ ਸੀ। ਪੁਲਿਸ ਥਾਣਾ ਘਰਿੰਡਾ ਦੇ ਐਸ. ਐਚ. ਓ. ਇੰਸਪੈਕਟਰ ਅਮਨਦੀਪ ਸਿੰਘ ਅਤੇ ਸਬ-ਇੰਸਪੈਕਟਰ ਮਨਜੀਤ ਸਿੰਘ ਭਾਰੀ ਪੁਲਿਸ ਫੋਰਸ ਨਾਲ ਘਟਨਾ ਸਥਾਨ ਉਤੇ ਪਹੁੰਚੇ। ਐਸ.ਐਚ.ਓ. ਅਮਨਦੀਪ ਸਿੰਘ ਨੇ ਕਿਹਾ ਕਿ ਸੀ.ਸੀ.ਟੀ.ਵੀ. ਦੀ ਮਦਦ ਨਾਲ ਲੁੱਟ ਦੀ ਕੋਸ਼ਿਸ਼ ਕਰਨ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ।