JALANDHAR WEATHER

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਪੁਣਛ ਲਈ ਹੋਏ ਰਵਾਨਾ

ਅੰਮ੍ਰਿਤਸਰ, 16 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਜੰਮੂ ਕਸ਼ਮੀਰ ਦੇ ਪੁਣਛ ਵਿਖੇ ਬੀਤੇ ਦਿਨੀਂ ਗੋਲਾਬਾਰੀ ਦਾ ਸ਼ਿਕਾਰ ਹੋ ਕੇ ਜਾਨਾਂ ਗਵਾਉਣ ਵਾਲੇ ਚਾਰ ਸਿੱਖਾਂ ਦੇ ਭੋਗ ਸਮਾਗਮ ਵਿਚ ਸ਼ਾਮਿਲ ਹੋਣ ਲਈ ਅੱਜ ਪੁਣਛ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਜੰਮੂ ਕਸ਼ਮੀਰ ਦੇ ਕਸਬਾ ਅਖਨੂਰ ਦੇ ਨਗਰ ਟਾਂਡਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹਾਜ਼ਰੀ ਭਰੀ ਅਤੇ ਸਥਾਨਕ ਸਿੱਖਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਥੇ ਸੰਗਤਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਦੁਨੀਆ ਅੰਦਰ ਵਸੇ ਸਿੱਖ, ਕੌਮ ਦੀ ਫੁਲਵਾੜੀ ਹਨ ਜਿਨ੍ਹਾਂ ਦੇ ਸਦਾ ਖੁਸ਼ਹਾਲ ਰਹਿਣ ਦੀ ਮੈਂ ਕਾਮਨਾ ਕਰਦਾ ਹਾਂ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸਥਾਨਕ ਸਿੱਖ ਆਗੂ ਮਾਸਟਰ ਜਤਿੰਦਰ ਸਿੰਘ, ਬਾਰਾ ਸਿੰਘ, ਸੁਖਦੇਵ ਸਿੰਘ, ਭਾਈ ਜਗਤਾਰ ਸਿੰਘ ਕੁਆਰਡੀਨੇਟਰ ਧਰਮ ਪ੍ਰਚਾਰ, ਇੰਚਾਰਜ ਭਾਈ ਹਰਭਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ