‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਚੁਕਵਾਈ ਸਹੁੰ

ਨਵਾਂਸ਼ਹਿਰ, 16 ਮਈ (ਜਸਬੀਰ ਸਿੰਘ ਨੂਰਪੁਰ)- ਅੱਜ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਵਿਰੁੱਧ ਸਹੁੰ ਚੁਕਵਾਈ ਅਤੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਯਾਤਰਾ ਸ਼ੁਰੂ ਕੀਤੀ। ਨਸ਼ਿਆਂ ਪ੍ਰਤੀ ਜਾਗਰੂਕ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਘਰ ਵਿਚ ਕੋਈ ਨਸ਼ਾ ਕਰਦਾ ਹੈ ਤਾਂ ਸਭ ਤੋਂ ਵੱਧ ਪੀੜਤ ਔਰਤ ਹੀ ਹੁੰਦੀ ਹੈ। ਪੰਜਾਬ ਦੇ ਸਕੂਲਾਂ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਪੰਜਾਬ ਵਿਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੇ ਹਾਂ। ਹੁਣ ਤਾਂ ਸਰਕਾਰੀ ਸਕੂਲਾਂ ਵਿਚ ਵੀ ਦਾਖ਼ਲੇ ਮਿਲਣੇ ਔਖੇ ਹੋ ਗਏ ਹਨ। ਇਸ ਮੌਕੇ ਭਗਵੰਤ ਮਾਨ ਨੇ ਨਵਾਂਸ਼ਹਿਰ ਵਿਚ ਸ਼ਾਨਦਾਰ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਤਾਂ ਕਿ ਪਿੰਡਾਂ ਦੇ ਬੱਚੇ ਵੀ ਇਥੇ ਆ ਕੇ ਖੇਡ ਸਕਣ।