JALANDHAR WEATHER

ਪੁਲਿਸ ਥਾਣਾ ਘਰਿੰਡਾ ਵਲੋਂ 1 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਅਟਾਰੀ, (ਅੰਮ੍ਰਿਤਸਰ), 16 ਮਈ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਘਰਿੰਡਾ ਦੇ ਮੁੱਖ ਅਫ਼ਸਰ ਵਲੋਂ ਮਾੜੇ ਅਨਸਰਾਂ ਨੂੰ ਫੜਨ ਸੰਬੰਧੀ ਟੀ- ਪੁਆਇੰਟ ਅਟਾਰੀ ਵਿਖੇ ਨਾਕੇਬੰਦੀ ਕੀਤੀ ਹੋਈ ਸੀ। ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਧਨੋਏ ਖੁਰਦ ਤੋਂ ਡਿਫੈਂਸ ਦੇ ਨਾਲ ਬਣੀ ਪੱਕੀ ਸੜਕ ਰਸਤੇ ਦੋ ਮੋਟਰਸਾਈਕਲ ਸਵਾਰ ਹੈਰੋਇਨ ਲੈ ਕੇ ਅਟਾਰੀ ਸਾਈਡ ਨੂੰ ਜਾਣ ਦੀ ਤਿਆਰੀ ਵਿਚ ਹਨ। ਪੁਲਿਸ ਵਲੋਂ ਡਿਫੈਂਸ ਨਹਿਰ ਦੇ ਪੁੱਲ ’ਤੇ ਨਾਕਾਬੰਦੀ ਕਰਕੇ ਸ਼ੱਕੀ ਮੋਟਰਸਾਈਕਲ ਸਵਾਰਾਂ ਨੂੰ ਰੋਕਿਆ ਤਾਂ ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 1 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ