ਜ਼ਿਲ੍ਹਾ ਮਾਲੇਰਕੋਟਲਾ ਦੀ ਅਰਸ਼ਦੀਪ ਕੌਰ ਨੇ 10ਵੀਂ ਦੀ ਪ੍ਰੀਖਿਆ 'ਚ ਰਚਿਆ ਇਤਿਹਾਸ, ਸੂਬੇ 'ਚੋਂ ਲਿਆ ਤੀਜਾ ਸਥਾਨ

ਅਮਰਗੜ੍ਹ, 16 ਮਈ (ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਜ਼ਿਲ੍ਹਾ ਮਾਲੇਰਕੋਟਲਾ ਦੇ ਰਾਮ ਸਰੂਪ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਚੌਂਦਾ ਦੀ ਪ੍ਰਤਿਭਾਸ਼ਾਲੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 650 ਵਿਚੋਂ 650 ਅੰਕ ਹਾਸਿਲ ਕਰਕੇ ਸੂਬੇ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਅਰਸ਼ਦੀਪ ਕੌਰ ਦੀ ਮਾਤਾ ਸੰਦੀਪ ਕੌਰ ਅਤੇ ਪਿਤਾ ਕੁਲਵਿੰਦਰ ਸਿੰਘ ਢੀਂਡਸਾ ਨੇ ਆਪਣੀ ਧੀ ਦੀ ਦੀ ਇਸ ਮਾਣਮੱਤੀ ਪ੍ਰਾਪਤੀ ਉਤੇ ਖੁਸ਼ੀ ਜਤਾਉਂਦਿਆਂ ਇਸ ਦਾ ਸਿਹਰਾ ਉਸਦੀ ਸਖਤ ਮਿਹਨਤ ਅਤੇ ਸਕੂਲ ਅਧਿਆਪਕਾਂ ਸਿਰ ਬੰਨ੍ਹਿਆ।