JALANDHAR WEATHER

10ਵੀਂ ਨਤੀਜਾ : ਗੁਰਨੂਰ ਕੌਰ ਤੇ ਮਨਪ੍ਰੀਤ ਕੌਰ ਨੇ ਮੈਰਿਟ 'ਚ ਨਾਂਅ ਕਰਵਾਏ ਦਰਜ

ਕਪੂਰਥਲਾ,  16 ਮਈ (ਅਮਰਜੀਤ ਕੋਮਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਵਿਚ ਕਪੂਰਥਲਾ ਜ਼ਿਲ੍ਹੇ ਨੇ 97.71 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ। ਜ਼ਿਲ੍ਹੇ ਦੇ 7025 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ,  ਜਿਸ ਵਿਚੋਂ 6864 ਵਿਦਿਆਰਥੀ ਪਾਸ ਹੋਏ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਦੋ ਸਕੂਲਾਂ ਦੀਆਂ ਲੜਕੀਆਂ ਨੇ ਬੋਰਡ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ। ਬੋਰਡ ਦੀ ਮੈਰਿਟ ਸੂਚੀ ਵਿਚ ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਭਾਣੋਕੀ ਫਗਵਾੜਾ (ਕਪੂਰਥਲਾ) ਦੀ ਵਿਦਿਆਰਥਣ ਗੁਰਨੂਰ ਕੌਰ ਪੁੱਤਰੀ ਜਗਜੀਤ ਸਿੰਘ ਸਮਰਾ ਨੇ 97.08 ਪ੍ਰਤੀਸ਼ਤ ਅੰਕ ਹਾਸਲ ਕਰਕੇ 164ਵਾਂ ਸਥਾਨ ਤੇ ਮਨਪ੍ਰੀਤ ਸਿੰਘ ਪੁੱਤਰੀ ਪਰਮਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਬੰਸਪੁਰ ਕਪੂਰਥਲਾ ਨੇ 96.77 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਮੈਰਿਟ ਸੂਚੀ ਵਿਚ 227ਵਾਂ ਸਥਾਨ ਹਾਸਲ ਕੀਤਾ। ਜ਼ਿਲ੍ਹੇ ਦੇ 10ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਮਤਾ ਬਜਾਜ ਤੇ ਉਪ ਜ਼ਿਲ੍ਹਾ ਸਿੱਖਿਆ ਸੈਕੰਡਰੀ ਰਜੇਸ਼ ਕੁਮਾਰ ਨੇ ਮੈਰਿਟ ਸੂਚੀ ਵਿਚ ਆਉਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ