10ਵੀਂ ਦੀ ਵਿਦਿਆਰਥਣ ਮਾਨਸੀ ਦੇਵੀ ਨੇ 631 ਅੰਕ ਲੈ ਕੇ ਪਠਾਨਕੋਟ ਜ਼ਿਲ੍ਹੇ ਦਾ ਨਾਂ ਕੀਤਾ ਰੌਸ਼ਨ

ਪਠਾਨਕੋਟ, 16 ਮਈ (ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮਾਨਸੀ ਦੇਵੀ ਨੇ 97.08% ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 19ਵਾਂ ਸਥਾਨ ਹਾਸਿਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ। ਮਾਨਸੀ ਨੇ ਦਸਿਆ ਕਿ ਉਸਦੀ ਇਸ ਸਫਲਤਾ ਲਈ ਸਕੂਲ ਪ੍ਰਿੰਸੀਪਲ ਮੀਨਮ ਸ਼ਿਖਾ, ਪਿਤਾ ਰਾਜਿੰਦਰ ਕੁਮਾਰ, ਮਾਤਾ ਸੀਮਾ ਦੇਵੀ, ਭਰਾ ਰਾਜਨ ਕੁਮਾਰ ਅਤੇ ਸਕੂਲ ਅਧਿਆਪਕਾਂ ਦਾ ਬਹੁਤ ਯੋਗਦਾਨ ਹੈ।