10ਵੀਂ ਦੇ ਨਤੀਜਿਆਂ 'ਚ ਗੁਰੂ ਨਾਨਕ ਪਬਲਿਕ ਸਕੂਲ ਚੰਨਣਕੇ ਦੇ 6 ਵਿਦਿਆਰਥੀਆਂ ਵਲੋਂ ਮੈਰਿਟ ਹਾਸਿਲ

ਮੱਤੇਵਾਲ, 16 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਦੀ ਅੱਜ ਜਾਰੀ ਹੋਈ ਮੈਰਿਟ ਲਿਸਟ ਵਿਚ ਇਲਾਕੇ ਦੀ ਨਾਮੀ ਵਿਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸਕੂਲ ਚੰਨਣਕੇ ਦੀਆਂ 6 ਵਿਦਿਆਰਥਣਾਂ ਵਲੋਂ ਮੈਰਿਟ ਹਾਸਿਲ ਕਰਕੇ ਆਪਣਾ ਅਤੇ ਵਿਦਿਅਕ ਅਦਾਰੇ ਦਾ ਨਾਮ ਰੌਸ਼ਨ ਕੀਤਾ ਹੈ। ਜਿਵੇਂ ਹੀ ਅੱਜ ਨਤੀਜਿਆਂ ਦਾ ਐਲਾਨ ਹੋਇਆ ਤਾਂ ਸਕੂਲ ਦੇ ਸਮੂਹ ਸਟਾਫ ਅਤੇ ਬੱਚਿਆਂ ਵਿਚ ਇਸ ਸਫਲਤਾ ਨੂੰ ਲੈ ਕੇ ਖੁਸ਼ੀ ਦੀ ਲਹਿਰ ਦੌੜ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਸਥਾ ਦੇ ਡਾਇਰੈਕਟਰ ਕੁਲਜੀਤ ਸਿੰਘ ਬਾਠ ਨੇ ਦੱਸਿਆ ਕਿ ਮੈਰਿਟ ਵਿਚ ਆਉਣ ਵਾਲੇ ਇਨ੍ਹਾਂ ਬੱਚਿਆਂ ਵਿਚ ਲਵਜੋਤ ਕੌਰ ਅਤੇ ਹਰਲੀਨ ਕੌਰ ਵਲੋਂ 650 ਅੰਕਾਂ ਵਿਚੋਂ 633 ਅੰਕ ਲੈ ਕੇ ਅੰਮ੍ਰਿਤਸਰ ਜ਼ਿਲ੍ਹੇ ਵਿਚੋਂ 6ਵਾਂ ਅਤੇ 7ਵਾਂ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਮਹਿਕਦੀਪ ਕੌਰ ਵਲੋਂ 631 ਅੰਕ ਲੈ ਕੇ ਜ਼ਿਲ੍ਹੇ ਵਿਚ 11, ਰਾਜਪ੍ਰੀਤ ਕੌਰ ਵਲੋਂ 629 ਅੰਕ ਲੈ ਕੇ ਜ਼ਿਲ੍ਹੇ ਵਿਚੋਂ 16ਵਾਂ ਸਥਾਨ, ਗੁਰਸਿਮਰਨ ਕੌਰ ਵਲੋਂ 629 ਅੰਕ ਲੈ ਕੇ ਜ਼ਿਲ੍ਹੇ ਵਿਚੋਂ 17ਵਾਂ ਸਥਾਨ, ਗੁਰਲੀਨ ਕੌਰ ਨੇ 628 ਅੰਕ ਲੈ ਕੇ 22ਵਾਂ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਬੱਚਿਆਂ ਅਤੇ ਸਮੂਹ ਸਟਾਫ ਦੀ ਸਖਤ ਮਿਹਨਤ ਸਿਰ ਜਾਂਦਾ ਹੈ।