ਆਦਰਸ਼ ਸਕੂਲ ਸੜੋਆ ਦੀ ਗੁਰਵਿੰਦਰ ਕੌਰ ਜ਼ਿਲ੍ਹੇ 'ਚੋਂ ਆਈ ਪਹਿਲੇ ਸਥਾਨ 'ਤੇ

ਨਵਾਂਸ਼ਹਿਰ, 16 ਮਈ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਮੁੜ ਜ਼ਿਲ੍ਹੇ ਦੀਆਂ ਲੜਕੀਆਂ ਨੇ ਬਾਜ਼ੀ ਮਾਰੀ। ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੀ ਵਿਦਿਆਰਥਣ ਗੁਰਵਿੰਦਰ ਕੌਰ ਪੁੱਤਰੀ ਸੁਰਿੰਦਰ ਸਿੰਘ ਨੇ 641 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਅਤੇ ਪੰਜਾਬ ਵਿਚੋਂ ਨੌਵਾਂ ਰੈਂਕ ਤੇ 98.62 ਫੀਸਦੀ ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਦੀਪਿਕਾ ਚੌਧਰੀ ਪੁੱਤਰੀ ਗੁਰਚਰਨ ਸਿੰਘ ਨੇ 640 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਤੇ ਪੰਜਾਬ ਵਿਚੋਂ ਦਸਵਾਂ ਰੈਂਕ ਪ੍ਰਾਪਤ ਕੀਤਾ ਅਤੇ 98.46 ਅੰਕ ਪ੍ਰਾਪਤ ਕੀਤੇ। ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੀ ਹੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਪੁੱਤਰੀ ਗੁਰਨੇਕ ਸਿੰਘ ਨੇ 637 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਤੀਸਰਾ ਸਥਾਨ ਤੇ ਪੰਜਾਬ ਵਿਚੋਂ 13ਵਾਂ ਰੈਂਕ ਅਤੇ 98% ਅੰਕ ਪ੍ਰਾਪਤ ਕੀਤੇ।