ਦਸਵੀਂ ਦੀ ਵਿਦਿਆਰਥਣ ਸਪਨਾ ਕੁਮਾਰੀ ਰਾਵਤ ਨੇ ਪੰਜਾਬ ਮੈਰਿਟ 'ਚ 22ਵਾਂ ਰੈਂਕ ਹਾਸਿਲ ਕੀਤਾ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਸ਼ਿਵਾਲਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਸਪਨਾ ਕੁਮਾਰੀ ਰਾਵਤ ਸਪੁੱਤਰੀ ਅਨਿਲ ਸਿੰਘ ਰਾਵਤ ਨੇ ਪੰਜਾਬ ਮੈਰਿਟ ਲਿਸਟ ਵਿਚ 22ਵਾਂ ਰੈਂਕ ਤੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮੈਡਮ ਕੁਸਮ ਪਰੂਥੀ ਨੇ ਦੱਸਿਆ ਕਿ ਵਿਦਿਆਰਥਣ ਸਪਨਾ ਕੁਮਾਰੀ ਰਾਵਤ ਨੇ 650 ਵਿਚੋਂ 628 ਅੰਕ (96.62 ਪ੍ਰਤੀਸ਼ਤ) ਪ੍ਰਾਪਤ ਕਰਕੇ ਪੰਜਾਬ ਮੈਰਿਟ ਸੂਚੀ ਵਿਚ 22ਵਾਂ ਸਥਾਨ ਬਣਾਇਆ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ।