JALANDHAR WEATHER

ਅਰਵਿੰਦ ਕੇਜਰੀਵਾਲ, ਸਿਸੋਦੀਆ, ਸੀ.ਐਮ. ਵਲੋਂ ਜੰਡਿਆਲਾ ਮੰਜਕੀ ਤੋਂ ਯੁੱਧ ਨਸ਼ਿਆਂ ਵਿਰੁੱਧ ਯਾਤਰਾ ਦੀ ਸ਼ੁਰੂਆਤ

ਜੰਡਿਆਲਾ ਮੰਜਕੀ,16 ਮਈ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਕਸਬੇ ਦੇ ਪ੍ਰਸਿੱਧ ‘ਸਹੋਤਾ-ਸ਼ਿਵ ਰਿਜ਼ੋਰਟ’ ਵਿਚ ਪਿੰਡ ਲਖਣਪਾਲ, ਸਮਰਾਏ, ਜੰਡਿਆਲਾ ਅਤੇ ਧਨੀ ਪਿੰਡ ਦੀਆਂ ਪੰਚਾਇਤਾਂ, ਮੋਹਤਬਰਾਂ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦੀ ਹਾਜ਼ਰੀ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਵਾਈ ਅਤੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਯਾਤਰਾ ਦੀ ਸ਼ੁਰੂਆਤ ਕੀਤੀ। ਨਸ਼ਿਆਂ ਖਿਲਾਫ ਜਾਗਰੂਕ ਕਰਦਿਆਂ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਘਰ ਵਿਚ ਕੋਈ ਨਸ਼ਾ ਕਰਦਾ ਹੈ ਤਾਂ ਸਭ ਤੋਂ ਵੱਧ ਪੀੜਤ ਕਿਸੇ ਨਾ ਕਿਸੇ ਰੂਪ ਵਿਚ ਘਰ ਦੀ ਔਰਤ ਹੀ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ‘ਨਸ਼ਾ ਮੁਕਤੀ ਯਾਤਰਾ’ ਸੂਬਾ ਸਰਕਾਰ ਦੇ ਹਰ ਪਿੰਡ, ਹਰ ਮੁਹੱਲਾ, ਹਰ ਵਾਰਡ ਨੂੰ ਨਸ਼ਾ-ਮੁਕਤ ਕਰਨ ਦੇ ਸੰਕਲਪ ਦਾ ਪ੍ਰਤੀਕ ਹੈ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿਚ ਭਾਈਵਾਲ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸੂਬਾ ਸਰਕਾਰ ਨੇ ਇਕ ਵਿਸ਼ੇਸ਼ ਹੈਲਪਲਾਈਨ ਸ਼ੁਰੂ ਕੀਤੀ ਹੈ, ਜਿਸ ਉਤੇ ਨਾਗਰਿਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ ਜੋ ਕਿ ਗੁਪਤ ਰੱਖੀ ਜਾਵੇਗੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ