ਐਨ.ਆਈ.ਏ. ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਲਈ ਤਲਾਸ਼ੀ

ਨਵੀਂ ਦਿੱਲੀ, 16 ਮਈ-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸ਼ੁੱਕਰਵਾਰ ਨੂੰ ਪਿਛਲੇ ਸਾਲ ਦਸੰਬਰ ਵਿਚ ਗੁਰਦਾਸਪੁਰ ਜ਼ਿਲ੍ਹੇ ਦੇ ਇਕ ਪੁਲਿਸ ਸਟੇਸ਼ਨ 'ਤੇ ਹੋਏ ਗ੍ਰਨੇਡ ਹਮਲੇ ਦੇ ਸਬੰਧ ਵਿਚ ਪੰਜਾਬ ਵਿਚ 15 ਥਾਵਾਂ 'ਤੇ ਤਲਾਸ਼ੀ ਲਈ। ਅੱਜ ਪੰਜਾਬ ਦੇ ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿਚ ਕੀਤੀ ਗਈ ਤਲਾਸ਼ੀ ਦੌਰਾਨ ਮੋਬਾਈਲ/ਡਿਜੀਟਲ ਡਿਵਾਈਸਾਂ ਅਤੇ ਦਸਤਾਵੇਜ਼ਾਂ ਸਮੇਤ ਕਈ ਤਰ੍ਹਾਂ ਦੀਆਂ ਅਪਰਾਧਕ ਸਮੱਗਰੀਆਂ ਜ਼ਬਤ ਕੀਤੀਆਂ ਗਈਆਂ।