ਅਣ-ਪਛਾਤੇ ਹਮਲਾਵਰਾਂ ਨੇ ਕਾਰ ਸਵਾਰ ਵਿਅਕਤੀ ਨੂੰ ਮਾਰੀ ਗੋਲੀ

ਪਠਾਨਕੋਟ, (ਗੁਰਦਾਸਪੁਰ), 17 ਮਈ (ਸੰਧੂ, ਆਸ਼ੀਸ਼ ਸ਼ਰਮਾ)- ਪਠਾਨਕੋਟ ਦੇ ਚੱਕੀ ਪੁਲ ਨੇੜੇ ਹੁਣੇ ਹੁਣੇ ਗੱਡੀ ਵਿਚ ਸਵਾਰ ਹੋ ਕੇ ਆਏ ਅਣਪਛਾਤੇ ਹਮਲਾਵਰਾਂ ਵਲੋਂ ਜੰਮੂ-ਕਸ਼ਮੀਰ ਨੰਬਰ ਆਲਟੋ ਕਾਰ ਸਵਾਰ ਇਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਆਲਟੋ ਕਾਰ ਚਾਲਕ ਦੀ ਹਾਲਤ ਗੰਭੀਰ ਬਣੀ ਹੋਈ ਹੈ।