ਅਣ-ਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 17 ਮਈ (ਅਮਨਜੋਤ ਸਿੰਘ ਵਾਲੀਆ)- ਬੱਕਰਖਾਨਾ ਚੌਕ ਨੇੜੇ ਅਣ-ਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬੱਕਰਖਾਨਾ ਚੌਂਕ ਨੇੜੇ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ, ਜਿਸ ’ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਉਸ ਪਾਸੋਂ ਕੋਈ ਵੀ ਸ਼ਨਾਖਤੀ ਪੱਤਰ ਬਰਾਮਦ ਨਾ ਹੋਣ ਕਾਰਨ ਉਸ ਦੀ ਸ਼ਨਾਖਤ ਨਹੀਂ ਹੋ ਸਕੀ। ਉਸ ਦੀ ਸ਼ਨਾਖਤ ਲਈ ਆਸ-ਪਾਸ ਦੇ ਇਲਾਕਿਆਂ ਵਿਚ ਪੁੱਛਗਿੱਛ ਕੀਤੀ ਜਾ ਰਹੀ ਹੈ। ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ 72 ਘੰਟੇ ਵਾਸਤੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਸ਼ਨਾਖਤ ਲਈ ਰਖਵਾ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ।