ਪੀਐਮਓ ਵਲੋਂ ਹੈਦਰਾਬਾਦ ਅਗਨੀਕਾਂਡ ਦੇ ਮ੍ਰਿਤਕਾਂ ਨੂੰ ਐਕਸ ਗ੍ਰੇਸ਼ੀਆ ਦਾ ਐਲਾਨ

ਨਵੀਂ ਦਿੱਲੀ, 18 ਮਈ - ਪੀਐਮਓ ਨੇ ਟਵੀਟ ਕੀਤਾ, "ਤੇਲੰਗਾਨਾ ਦੇ ਹੈਦਰਾਬਾਦ ਵਿਚ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰ ਨੂੰ ਪੀਐਮਐਨਆਰਐਫ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।"