ਕੈਂਸਰ ਦੀ ਬਿਮਾਰੀ ਨਾਲ ਪੀੜਤ ਹੋਏ ਜੋਅ ਬਾਈਡਨ

ਵਾਸ਼ਿੰਗਟਨ, 19 ਮਈ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜੋਅ ਬਾਈਡਨ ਨੂੰ ਪ੍ਰੋਸਟੇਟ ਕੈਂਸਰ ਦਾ ਪਤਾ ਲੱਗਿਆ ਹੈ। ਇਹ ਹੁਣ ਹੱਡੀਆਂ ਤੱਕ ਫੈਲ ਗਿਆ ਹੈ। ਬਾਇਡਨ ਦੇ ਦਫ਼ਤਰ ਨੇ ਬੀਤੇ ਕੱਲ੍ਹ ਇਸ ਸੰਬੰਧੀ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। 82 ਸਾਲਾ ਬਾਈਡਨ ਕੁਝ ਸ਼ਿਕਾਇਤ ਤੋਂ ਬਾਅਦ ਡਾਕਟਰ ਕੋਲ ਗਏ ਸਨ। ਜਾਂਚ ਤੋਂ ਬਾਅਦ, ਉਨ੍ਹਾਂ ਨੂੰ ਪਿਛਲੇ ਸ਼ੁੱਕਰਵਾਰ ਨੂੰ ਇਸ ਖ਼ਤਰਨਾਕ ਬਿਮਾਰੀ ਬਾਰੇ ਪਤਾ ਲੱਗਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬਾਈਡਨ ਦੀ ਬਿਮਾਰੀ ਬਾਰੇ ਕਿਹਾ ਕਿ ਮੇਲਾਨੀਆ ਅਤੇ ਮੈਂ ਉਸਦੀ ਬਿਮਾਰੀ ਬਾਰੇ ਜਾਣ ਕੇ ਦੁਖੀ ਹਾਂ। ਅਸੀਂ ਜਿਲ ਬਾਈਡਨ ਅਤੇ ਉਨ੍ਹਾਂ ਦੇ ਪਰਿਵਾਰ ਲਈ ਪ੍ਰਾਰਥਨਾ ਕਰਦੇ ਹਾਂ ਅਤੇ ਜੋਅ ਬਾਈਡਨ ਦੇ ਜਲਦੀ ਅਤੇ ਪੂਰੀ ਤਰ੍ਹਾਂ ਠੀਕ ਹੋਣ ਦੀ ਕਾਮਨਾ ਕਰਦੇ ਹਾਂ।